ਮਲਵਿੰਦਰ ਸਿੰਘ ਲੱਕੀ ਨੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਓ ਐਸ ਡੀ ਨਵਰਾਜ ਸਿੰਘ ਬਰਾੜ ਨਾਲ ਮੁਲਾਕਾਤ ਕੀਤੀ ਅਤੇ ਜਲੰਧਰ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਚਾਨਣਾ ਪਾਇਆ ਮਲਵਿੰਦਰ ਸਿੰਘ ਲੱਕੀ ਨੇ ਹਲਕਾ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵੱਲੋਂ ਅਮੀਰ ਚਹੇਤਿਆਂ ਨੂੰ ਕਰਾਏ ਗਏ ਨਹਿਰੀ ਜ਼ਮੀਨਾਂ ਤੇ ਕਬਜ਼ਿਆਂ ਬਾਰੇ ਜਾਣਕਾਰੀ਼ ਦਿੱਤੀ ਇਹ ਮਾਮਲਾ ਕਾਂਗਰਸ ਸਰਕਾਰ ਵੇਲੇ ਵੀ ਉਠਾਇਆ ਗਿਆ ਸੀ ਲੇਕਿਨ ਕਾਂਗਰਸ ਸਰਕਾਰ ਦੀ ਮਿਲੀਭੁਗਤ ਨਾਲ ਇਸ ਨੂੰ ਦਬਾ ਦਿੱਤਾ ਗਿਆ ਹਲਕਾ ਕੈਂਟ ਵਿਚ ਪਰਗਟ ਸਿੰਘ ਵੱਲੋਂ ਬਿਲਡਰਾਂ ਅਤੇ ਕਲੋਨਾਈਜ਼ਰਾਂ ਦੀ ਕੀਤੀ ਕਰੋੜਾਂ ਰੁਪਏ ਦੀ ਨਾਦਰਸ਼ਾਹੀ ਲੁੱਟ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਵਿਚੋਲੇ ਨਗਰ ਨਿਗਮ ਅਤੇ ਪੁੱਡਾ ਦੀ ਅਫਸਰਸ਼ਾਹੀ ਅਤੇ ਮਾਡਲ ਟਾਊਨ ਦੇ ਕੌਂਸਲਰ ਨੇ ਅਹਿਮ ਭੂਮਿਕਾ ਨਿਭਾਈ ਗਈ ਪਰਗਟ ਸਿੰਘ ਤੇ ਪਹਿਲਾਂ ਹੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵਿਜੀਲੈਂਸ ਕੋਲ ਵਿਚਾਰ-ਅਧੀਨ ਹੈ ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਰਗਟ ਸਿੰਘ ਵੱਲੋਂ ਲੋਕਾਂ ਦੀਆਂ ਮਹਿੰਗੀਆਂ ਜਮੀਨਾਂ ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਅਤੇ ਕਾਂਗਰਸ ਸਰਕਾਰ ਵੇਲੇ ਪੁਲੀਸ ਦੀ ਮਿਲੀ ਭੁਗਤ ਨਾਲ ਜ਼ਮੀਨ ਮਾਲਕਾਂ ਤੇ ਨਜਾਇਜ਼ ਪਰਚੇ ਦਰਜ ਕਰਵਾਏ ਗਏ ਤਾਂ ਜੋ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ ਵਿਧਾਇਕ ਦੇ ਜਲੰਧਰ ਵਿਚ ਭੂ-ਮਾਫੀਏ ਨਾਲ ਗੂੜ੍ਹੇ ਸਬੰਧ ਰਹੇ ਅਤੇ ਆਪਣੇ ਚਹੇਤਿਆਂ ਦੇ ਨਾਅ ਤੇ 66 ਫੁੱਟ ਰੋਡ ਨੇੜੇ ਕਰੋੜਾਂ ਦੀ ਬੇਨਾਮੀ ਜਾਇਦਾਦ ਬਣਾਈ ਗਈ ਅਤੇ 66 ਫੁੱਟ ਰੋਡ ਨੂੰ ਡਿਵੈਲਪ ਕਰਨ ਲਈ ਕਾਂਗਰਸ ਸਰਕਾਰ ਉਤੇ ਦਬਾਅ ਬਣਾਇਆ ਤਾਂ ਜੌ ਜਮੀਨਾ ਦੀਆ ਕੀਮਤਾ ਵੱਧ ਸਕਣ ਨਵਰਾਜ ਸਿੰਘ ਬਰਾੜ ਨੇ ਵਿਸ਼ਵਾਸ਼ ਦੁਆਇਆ ਕਿ ਜਲਦ ਹੀ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ
Related Posts
शहर के जाने माने कॉलेज में गर्माया माहौल
- admin
- December 11, 2023
- 0